ਚੰਡੀਗੜ੍ਹ :- ਪੰਜਾਬ ਵਿੱਚ ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਮਾਨ ਸਰਕਾਰ ਨੇ ਵਿਆਪਕ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲੰਧਰ ਵਿੱਚ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸਦੀ ਜ਼ਿੰਮੇਵਾਰੀ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਗਈ ਹੈ। ਇਹ ਕੰਟਰੋਲ ਰੂਮ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਲਗਾਤਾਰ ਨਿਗਰਾਨੀ ਕਰੇਗਾ, ਤਾਂ ਜੋ ਸਮੇਂ-ਸਿਰ ਕਾਰਵਾਈ ਕੀਤੀ ਜਾ ਸਕੇ।
ਲੋਕਾਂ ਲਈ 24 ਘੰਟੇ ਹੈਲਪਲਾਈਨ ਸੇਵਾ
ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 0181-2240064 ਜਾਰੀ ਕੀਤਾ ਹੈ। ਇਸ ਨੰਬਰ ‘ਤੇ ਹੜ੍ਹ ਪ੍ਰਭਾਵਿਤ ਲੋਕ 24 ਘੰਟੇ ਸੰਪਰਕ ਕਰ ਸਕਦੇ ਹਨ ਅਤੇ ਆਪਣੀ ਸਮੱਸਿਆ ਬਿਆਨ ਕਰ ਸਕਦੇ ਹਨ।
ਨਿਗਰਾਨੀ ਲਈ ਖਾਸ ਟੀਮਾਂ ਤਾਇਨਾਤ
ਸੱਭਿਆਚਾਰ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਜਲੰਧਰ ਨਾਲ ਮਿਲ ਕੇ ਕੰਟਰੋਲ ਰੂਮ ਤੋਂ ਸਥਿਤੀ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ, ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆ ਅਤੇ ਬਰਿੰਦਰ ਕੁਮਾਰ ਗੋਇਲ ਨੂੰ ਰਾਜ ਪੱਧਰ ‘ਤੇ ਹੜ੍ਹ ਸਥਿਤੀ ਉੱਤੇ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਜ਼ਰੂਰੀ ਕਦਮ ਸਮੇਂ ‘ਤੇ ਚੁੱਕੇ ਜਾ ਸਕਣ।