ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਪ੍ਰਸ਼ਾਸਨ ਦਾ ਸਿੱਧਾ ਰਾਬਤਾ ਬਣਾਇਆ ਜਾ ਰਿਹਾ ਹੈ, ਤਾਂ ਜੋ ਉਹ ਆਪਣੀਆਂ ਸਮੱਸਿਆਵਾਂ ਬਿਨਾ ਕਿਸੇ ਰੁਕਾਵਟ ਦੱਸ ਸਕਣ ਅਤੇ ਉਨ੍ਹਾਂ ਦਾ ਜਲਦ ਹੱਲ ਹੋ ਸਕੇ।
ਮਾਨ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਜਾਣਕਾਰੀ ਦਿੱਤੀ ਕਿ ਹਰ ਪ੍ਰਭਾਵਿਤ ਪਿੰਡ ਲਈ ਇੱਕ-ਇੱਕ ਗਜ਼ਟਿਡ ਅਫਸਰ ਦੀ ਡਿਊਟੀ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ, “ਜੋ ਕੁਦਰਤੀ ਮਾਰ ਨਾਲ ਪ੍ਰਭਾਵਿਤ ਲੋਕ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਉਹਨਾਂ ਨੂੰ ਦੱਸ ਸਕਣ ਅਤੇ ਉਨ੍ਹਾਂ ਦਾ ਜਲਦ ਤੇ ਯੋਗ ਹੱਲ ਕੀਤਾ ਜਾ ਸਕੇ।”