ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਨਾਸਾਜ਼ ਹੋਣ ਕਰਕੇ ਉਹ ਫੋਰਟਿਸ ਹਸਪਤਾਲ ‘ਚ ਦਾਖ਼ਲ ਹਨ। ਇਸ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕਰਨ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡੀ.ਜੀ.ਪੀ. ਗੌਰਵ ਯਾਦਵ ਵੀ ਹਸਪਤਾਲ ਪਹੁੰਚੇ ਅਤੇ ਮੁੱਖ ਮੰਤਰੀ ਮਾਨ ਦਾ ਹਾਲ ਚਾਲ ਪੁੱਛਿਆ।