ਗੁਰਦਾਸਪੁਰ :- ਗੁਰਦਾਸਪੁਰ ਦੇ ਕਸਬਾ ਕਲਾਨੌਰ ਵਿੱਚ ਕੁਝ ਦਿਨ ਪਹਿਲਾਂ ਮੋਬਾਇਲ ਦੁਕਾਨ ’ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਮੁੱਖ ਮੁਲਜ਼ਮ ਨੂੰ ਆਖਿਰਕਾਰ ਪੁਲਿਸ ਨੇ ਮੀਰਕਚਾਣਾ ਪਿੰਡ ’ਚ ਮੁਠਭੇੜ ਦੌਰਾਨ ਕਾਬੂ ਕਰ ਲਿਆ। ਇਸ ਮੁਠਭੇੜ ਵਿੱਚ ਮੁਲਜ਼ਮ ਰਵੀ ਮਸੀਹ ਵਾਸੀ ਘੁੰਮਣ ਕਲਾਂ ਦੀ ਲੱਤ ’ਚ ਗੋਲੀ ਲੱਗੀ, ਜਿਸ ਕਰਕੇ ਉਹ ਜ਼ਖਮੀ ਹੋ ਗਿਆ। ਉਸ ਨੂੰ ਫ਼ੌਰੀ ਤੌਰ ’ਤੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।