
ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਸਾਹਿਬ -ਏ- ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਦੀ ਪ੍ਰਬੰਧਕੀ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਕੋਟ ਕਰਾਰ ਖਾਂ ਵਾਲਿਆਂ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਵਿਚਾਰਾਂ ਰਾਹੀਂ ਭਾਈ ਸਤਪਾਲ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਸਾਰੀ ਮਨੁੱਖਤਾ ਲਈ ਪ੍ਰੇਰਨਾ-ਸਰੋਤ ਦੱਸਿਆ। ਸਟੇਜ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸੰਘਰਸ਼ ਕਿਸੇ ਧਰਮ, ਕੌਮ ਜਾਂ ਫਿਰਕੇ ਦੇ ਵਿਰੁੱਧ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਦੀ ਜੁਝਾਰੂ ਬਿਰਤੀ ਕਿਸੇ ਬਦਲਾਊ ਭਾਵਨਾ ਦੀ ਉਪਜ ਸੀ।
ਰੱਬੀ ਪ੍ਰੇਮ ਅਤੇ ਪਰਉਪਕਾਰ ਨਾਲ ਭਿੱਜੇ ਹੋਏ ਗੁਰੂ ਪਾਤਸ਼ਾਹ ਉੱਚੇ ਸੁੱਚੇ ਕਿਰਦਾਰ ਦੇ ਮਾਲਕ ਸਨ, ਜੋ ਸਮੁੱਚੀ ਮਨੁੱਖਤਾ ਨੂੰ ਇੱਕ ਰੂਪ ਵਿੱਚ ਦੇਖਦੇ ਸਨ । ਉਨ੍ਹਾਂ ਦੇ ਸੰਘਰਸ਼ਮਈ ਜੀਵਨ ਦਾ ਸੁਨਹਿਰੀ ਇਤਿਹਾਸ ਹਮੇਸ਼ਾਂ ਲਈ ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਰਹੇਗਾ । ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਭਾਈ ਸੁਖਜਿੰਦਰ ਸਿੰਘ ਨਿੱਜਰ ਨੇ ਵੀ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਦਸਮ ਪਿਤਾ ਸੰਸਾਰ ਦੇ ਇਤਿਹਾਸ ਵਿੱਚ ਇੱਕ ਇਨਕਲਾਬੀ ਰਹਿਬਰ ਹੋਏ ਹਨ, ਜਿਨ੍ਹਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਇਤਿਹਾਸਕ ਤਬਦੀਲੀ ਲਿਆਂਦੀ । ਸਮੂਹ ਪ੍ਰਬੰਧਕ ਕਮੇਟੀ ਨੇ ਰਾਗੀ ਸਿੰਘਾਂ, ਕਥਾਵਾਚਕਾਂ ਅਤੇ ਸਹਿਯੋਗੀ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸੰਗਤਾਂ ਦਾ ਧੰਨਵਾਦ ਕਰਦਿਆਂ ਤਰਵਿੰਦਰ ਮੋਹਨ ਸਿੰਘ ਭਾਟੀਆ ਨੇ ਫਰਵਰੀ ਮਹੀਨੇ ਹੋਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ ਰੇਖਾ ਵੀ ਦੱਸੀ। ਇਸ ਮੌਕੇ ।ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ , ਕੈਪਟਨ ਬਲਜੀਤ ਸਿੰਘ ਬਾਜਵਾ, ਸੁੱਚਾ ਸਿੰਘ, ਜਸਪਾਲ ਸਿੰਘ ਖੁਰਾਣਾ, ਖਿੰਡਾ ,ਸੁਖਦਰਸ਼ਨਪਾਲ ਸਿੰਘ ,ਗੁਰਦਿਆਲ ਸਿੰਘ ,ਤਰਵਿੰਦਰ ਮੋਹਨ ਸਿੰਘ ਭਾਟੀਆ, ਚਰਨਜੀਤ ਸਿੰਘ, ਸੁਖਰਾਜ ਸਿੰਘ, ਹਰਭਜਨ ਸਿੰਘ, ਕੌਂਸਲਰ ਨਵਜੋਤ ਸਿੰਘ, ਅਵਤਾਰ ਸਿੰਘ ਵਾਲੀਆ, , , ਗੁਰਮੇਲ ਸਿੰਘ ਚੰਦੀ , ਸੁਖਦੇਵ ਸਿੰਘ, ਹਰਦੇਵ ਸਿੰਘ ਔਜਲਾ, ਮੰਗਲ ਸਿੰਘ ਸੇਖੋਂ, ਭਗਵੰਤ ਸਿੰਘ ਚੀਮਾ ,ਗੁਰਦੇਵ ਸਿੰਘ ਭੱਟੀ, ਸੁਰਜੀਤ ਸਿੰਘ ਵਿੱਕੀ, ਜਸਪਾਲ ਸਿੰਘ ਖੁਰਾਨਾ ,ਨਿਹਾਲ ਸਿੰਘ, ਸੁਰਜੀਤ ਸਿੰਘ ਸਡਾਨਾ, ਸੁਰਿੰਦਰਪਾਲ ਸਿੰਘ, ਭੁਪਿੰਦਰ ਸਿੰਘ, ਬਾਬਾ ਗੁਰਮੇਲ ਸਿੰਘ, ਵਿਕਰਮਜੀਤ, ਸਾਹਿਬ ਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ,, ਮਹਿੰਦਰਪਾਲ, ਦਰਸ਼ਨ ਸਿੰਘ ਭੰਡਾਲ, ਜਸਕਰਨ ਸਿੰਘ ,, ਉਪਿੰਦਰ ਸਿੰਘ, ਕਮਲਦੀਪ ਸਿੰਘ, ਗੁਰਕਮਲ ਸਿੰਘ,ਰਵੀ ਕੁਮਾਰ, ਸੁਰਿੰਦਰ ਸਿੰਘ, ਉਂਕਾਰ ਸਿੰਘ, ਜਗਦੀਪ ਸਿੰਘ, ਸੁਖਜੀਤ ਸਿੰਘ, ਅਮਰਜੀਤ ਸਿੰਘ ਬਾਂਸਲ, ਲਖਵੀਰ ਸਿੰਘ ਸ਼ਾਹੀ, ਰਵਦੀਪ ਸਿੰਘ, ਅਰਜਿੰਦਰ ਸਿੰਘ ਗਿੱਕੀ ਭਾਟੀਆ, ਧੰਨਪ੍ਰੀਤ ਸਿੰਘ ਭਾਟੀਆ, , ਰਸ਼ਪਾਲ ਸਿੰਘ , ਸਿੰਘ ਸਮੇਤ ਮਾਤਾ ਗੁੱਜਰ ਕੌਰ ਸੇਵਾ ਸੋਸਾਇਟੀ ਦੀਆਂ ਬੀਬੀਆਂ ਅਤੇ ਬਾਬਾ ਫਤਿਹ ਸਿੰਘ ਸੇਵਾ ਸੁਸਾਇਟੀ ਦੇ ਨੌਜਵਾਨਾਂ ਸਮੇਤ ਸਮੂਹ ਸੰਗਤ ਹਾਜ਼ਰ ਸੀ ।