ਅੰਮ੍ਰਿਤਸਰ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਨਾਰਥ ਹੋਲੀਵੁੱਡ ਇਲਾਕੇ ਵਿੱਚ 70 ਸਾਲਾ ਸਿੱਖ ਬਜ਼ੁਰਗ ਸ. ਹਰਪਾਲ ਸਿੰਘ ਉੱਤੇ ਹੋਏ ਨਫ਼ਰਤੀ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਲਾਸ ਐਂਜਲੇਸ ਪੁਲਿਸ ਅਤੇ ਅਮਰੀਕੀ ਜਾਂਚ ਏਜੰਸੀਆਂ ਨੂੰ ਅਪੀਲ ਕੀਤੀ ਕਿ ਦੋਸ਼ੀ ਵਿਅਕਤੀ ਨੂੰ ਸਖ਼ਤ ਅਤੇ ਮਿਸਾਲੀ ਸਜ਼ਾ ਦਿੱਤੀ ਜਾਵੇ।