ਚੰਡੀਗੜ੍ਹ :- ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਅਦਾਲਤ ਇਸ ਮਾਮਲੇ ‘ਤੇ ਕੋਈ ਫੈਸਲਾ ਸੁਣਾ ਸਕਦੀ ਹੈ।
ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਟਿੱਪਣੀ ਕੀਤੀ ਸੀ ਕਿ ਹੁਣ ਇਸ ਮਾਮਲੇ ਵਿੱਚ ਬਹਿਸ ਦੀ ਲੋੜ ਨਹੀਂ ਰਹੀ, ਕਿਉਂਕਿ ਮੁਲਜ਼ਮ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਹੋ ਚੁੱਕੀ ਹੈ। ਹਾਲਾਂਕਿ, ਵਿਜੀਲੈਂਸ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦਾ ਜਵਾਬ ਵੀ ਜਲਦ ਪੇਸ਼ ਕੀਤਾ ਜਾਵੇਗਾ।
25 ਜੂਨ ਨੂੰ ਹੋਈ ਸੀ ਗ੍ਰਿਫ਼ਤਾਰੀ, ਇਸ ਵੇਲੇ ਨਾਭਾ ਜੇਲ੍ਹ ਵਿੱਚ
ਮਜੀਠੀਆ ਨੂੰ 25 ਜੂਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਨਾਭਾ ਜੇਲ੍ਹ ਵਿੱਚ ਨਿਆਇਕ ਹਿਰਾਸਤ ਕਟ ਰਹੇ ਹਨ।
ਵਿਜੀਲੈਂਸ ਦਾ ਦਾਅਵਾ ਹੈ ਕਿ ਜਾਂਚ ਦੌਰਾਨ ਉਨ੍ਹਾਂ ਦੇ 700 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ ਦੇ ਸਬੂਤ ਹਾਸਲ ਹੋਏ ਹਨ।
ਕਈ ਰਾਜਾਂ ਵਿੱਚ ਛਾਪੇਮਾਰੀ, ਵੱਡਾ ਦਸਤਾਵੇਜ਼ੀ ਰਿਕਾਰਡ
ਵਿਜੀਲੈਂਸ ਅਨੁਸਾਰ,
-
ਪੰਜਾਬ, ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ 15 ਟਿਕਾਣਿਆਂ ‘ਤੇ ਜਾਂਚ ਕੀਤੀ ਗਈ
-
ਚਾਰਜਸ਼ੀਟ ਵਿੱਚ ਅਕਾਲੀ ਤੇ ਭਾਜਪਾ ਆਗੂਆਂ ਦੇ ਬਿਆਨ ਵੀ ਦਰਜ
-
ਸ਼ੁਰੂਆਤੀ ਅੰਦਾਜ਼ੇ 540 ਕਰੋੜ ਦੇ ਸਨ, ਪਰ ਲੰਬੀ ਜਾਂਚ ਦੌਰਾਨ ਆਕੜਾ 700 ਕਰੋੜ ਤੋਂ ਵੱਧ ਦਰਸਾਇਆ ਗਿਆ
ਐਡਵੋਕੇਟ ਫੈਰੀ ਸੋਫ਼ਤ ਨੇ ਮੀਡੀਆ ਨੂੰ ਕਿਹਾ ਸੀ ਕਿ ਵਿਜੀਲੈਂਸ ਟੀਮ ਲਗਾਤਾਰ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸੰਪਤੀ ਦਾ ਵਿਸਥਾਰ ਨਾਲ ਲੇਖਾ-ਜੋਖਾ ਇਕੱਠਾ ਕਰ ਰਹੀ ਸੀ।

