ਨਵੀਂ ਦਿੱਲੀ :- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਭਿੰਡੀਸੈਦਾਂ ਦਾ 30 ਸਾਲਾ ਨੌਜਵਾਨ ਗੁਰਜੰਟ ਸਿੰਘ, ਜੋ ਕਿ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਅਜੂਬਾ ਸਿਟੀ ਵਿੱਚ ਸਟੋਰ ’ਤੇ ਨੌਕਰੀ ਕਰ ਰਿਹਾ ਸੀ, ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਦਾ ਸ਼ਿਕਾਰ ਹੋ ਗਿਆ। ਉਹ ਲਗਭਗ ਡੇਢ ਸਾਲ ਪਹਿਲਾਂ ਘਰ ਦੀਆਂ ਆਰਥਿਕ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਚੰਗਾ ਭਵਿੱਖ ਬਣਾਉਣ ਲਈ ਵਿਦੇਸ਼ ਗਿਆ ਸੀ।