ਚੰਡੀਗੜ੍ਹ :- ਹਾਈ ਕੋਰਟ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਾਇਰ ਕੀਤੀ ਉਸ ਪਟੀਸ਼ਨ ‘ਤੇ ਤੁਰੰਤ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ “ਲਾਰੈਂਸ ਆਫ਼ ਪੰਜਾਬ” ਨਾਮਕ ਵੈੱਬ ਸੀਰੀਜ਼ ਦੇ ਪ੍ਰਸਾਰਣ ‘ਤੇ ਰੋਕ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੇ ਮਾਮਲੇ ਸੈਂਸਰ ਬੋਰਡ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ ਅਤੇ ਅਦਾਲਤ ਸਿੱਧਾ ਦਖਲ ਨਹੀਂ ਕਰ ਸਕਦੀ। ਅਦਾਲਤੀ ਟਿੱਪਣੀ ਤੋਂ ਬਾਅਦ ਵੜਿੰਗ ਨੇ ਆਪਣੀ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ।

