ਸੰਗਰੂਰ :- ਸੰਗਰੂਰ ਜ਼ਿਲ੍ਹੇ ਵਿੱਚ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵੀਰਵਾਰ, 20 ਅਗਸਤ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਸਕੂਲ-ਕਾਲਜ ਵੀ ਰਹਿਣਗੇ ਬੰਦ
ਜਾਰੀ ਹੁਕਮਾਂ ਅਨੁਸਾਰ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ ਸਰਕਾਰੀ ਤੇ ਨਿੱਜੀ ਸਕੂਲ-ਕਾਲਜ ਵੀ ਬੰਦ ਰਹਿਣਗੇ। ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।
ਪ੍ਰੀਖਿਆਵਾਂ ਵਾਲੇ ਸਕੂਲ-ਕਾਲਜਾਂ ਨੂੰ ਛੋਟ
ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ ਜਾਂ ਕਾਲਜਾਂ ਵਿੱਚ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ’ਤੇ ਛੁੱਟੀ ਸਬੰਧੀ ਇਹ ਹੁਕਮ ਲਾਗੂ ਨਹੀਂ ਹੋਣਗੇ। ਅਜਿਹੇ ਅਦਾਰਿਆਂ ਵਿੱਚ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਕਾਰਜਕ੍ਰਮ ਅਨੁਸਾਰ ਹੀ ਹੋਣਗੀਆਂ।

