ਚੰਡੀਗੜ੍ਹ :- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਆਈ ਭਿਆਨਕ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫੋਨ ਰਾਹੀਂ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਗ੍ਰਹਿ ਮੰਤਰੀ ਨੇ ਹੜ੍ਹ ਪੀੜਤ ਇਲਾਕਿਆਂ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਅਤੇ ਰਾਹਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਗਵਰਨਰ ਨਾਲ ਵੀ ਕੀਤੀ ਚਰਚਾ
ਅਮਿਤ ਸ਼ਾਹ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਵੀ ਸੰਪਰਕ ਕੀਤਾ ਅਤੇ ਉਨ੍ਹਾਂ ਨਾਲ ਹਾਲਾਤਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਗ੍ਰਹਿ ਮੰਤਰੀ ਨੇ ਦੋਹਾਂ ਨੂੰ ਯਕੀਨ ਦਵਾਇਆ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਨਾਲ ਹਰ ਸਮੇਂ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।
ਕਈ ਜ਼ਿਲ੍ਹਿਆਂ ਵਿੱਚ ਭਾਰੀ ਨੁਕਸਾਨ
ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਖੇਤੀਬਾੜੀ ਨੂੰ ਵੀ ਵੱਡਾ ਝਟਕਾ ਲੱਗਾ ਹੈ। ਫਸਲਾਂ ਨੂੰ ਭਾਰੀ ਹਾਨੀ ਹੋਣ ਕਾਰਨ ਕਿਸਾਨਾਂ ਨੂੰ ਵੱਡੀ ਚਿੰਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰਾਹਤ ਟੀਮਾਂ ਲਗਾਤਾਰ ਮੈਦਾਨ ਵਿੱਚ
ਸੂਬੇ ਵਿੱਚ ਰਾਹਤ ਅਤੇ ਬਚਾਵ ਟੀਮਾਂ ਲਗਾਤਾਰ ਮੈਦਾਨ ਵਿੱਚ ਡੱਟੀਆਂ ਹੋਈਆਂ ਹਨ। ਪ੍ਰਸ਼ਾਸਨ ਵੱਲੋਂ ਹੜ੍ਹ ਪੀੜਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ ਅਤੇ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਹਨ।