ਗੋਲੀ ਲੱਗਣ ਨਾਲ ਰਾਹਗੀਰ ਜ਼ਖ਼ਮੀ
ਪੁਲਸ ਅਨੁਸਾਰ ਜ਼ਖ਼ਮੀ ਵਿਅਕਤੀ ਦੀ ਪਛਾਣ ਮੁਹੰਮਦ ਰਫ਼ੀ ਵਜੋਂ ਹੋਈ ਹੈ। ਉਸ ਦੀ ਬਾਂਹ ਵਿੱਚ ਗੋਲੀ ਲੱਗੀ ਹੈ। ਪੁਲਸ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
6 ਵਾਹਨਾਂ ਨੂੰ ਟੱਕਰ ਮਾਰ ਕੇ ਫ਼ਰਾਰ ਹੋਣ ਦੀ ਕੋਸ਼ਿਸ਼
ਮਿਲੀ ਜਾਣਕਾਰੀ ਮੁਤਾਬਕ ਮੁਕਾਬਲੇ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਵਿੱਚ ਰਸਤੇ ਵਿੱਚ ਆਉਣ ਵਾਲੀਆਂ 6 ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਹਾਲਾਂਕਿ ਪੁਲਸ ਨੇ ਪਿੱਛਾ ਕਰਦਿਆਂ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ, ਜਦਕਿ ਬਾਕੀ ਮੁਲਜ਼ਮਾਂ ਬਾਰੇ ਫਿਲਹਾਲ ਜਾਣਕਾਰੀ ਸਾਹਮਣੇ ਨਹੀਂ ਆਈ।
ਸਫ਼ੈਦ ਕਾਰ ਦਾ ਪਿੱਛਾ ਕਰ ਰਹੀ ਸੀ ਪੁਲਸ
ਘਟਨਾ ਸਬੰਧੀ ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਸਫ਼ੈਦ ਰੰਗ ਦੀ ਕਾਰ ਨੂੰ ਜਾਂਦੇ ਦੇਖਿਆ, ਜਿਸ ਦੇ ਪਿੱਛੇ ਪੁਲਸ ਦੀ ਗੱਡੀ ਲੱਗੀ ਹੋਈ ਸੀ। ਇਸ ਦੌਰਾਨ ਪੁਲਸ ਵੱਲੋਂ ਕਾਰ ਵੱਲ ਪਿੱਛਿਓਂ ਗੋਲੀਆਂ ਚਲਾਈਆਂ ਜਾ ਰਹੀਆਂ ਸਨ। ਅਚਾਨਕ ਹੋਈ ਫਾਇਰਿੰਗ ਕਾਰਨ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।