ਚੰਡੀਗੜ੍ਹ :- ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀਆਂ ਮੰਗਾਂ ਅਤੇ ਪੈਨਸ਼ਨਰਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਅੱਜ ਪੰਜਾਬ ਦੇ ਵਿੱਤ ਮੰਤਰੀ ਨਾਲ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਸਬੰਧੀ ਜਾਰੀ ਪੱਤਰ ਵਿੱਚ ਮੀਟਿੰਗ ਦਾ ਸਮਾਂ ਅਤੇ ਸਥਾਨ ਨਿਰਧਾਰਤ ਕੀਤਾ ਗਿਆ ਹੈ।
ਸਵੇਰੇ 10:30 ਵਜੇ ਹੋਵੇਗੀ ਮੀਟਿੰਗ
ਜਾਰੀ ਪੱਤਰ ਅਨੁਸਾਰ ਵਿੱਤ ਮੰਤਰੀ ਵੱਲੋਂ 12 ਅਗਸਤ 2026 ਨੂੰ ਸਵੇਰੇ 10:30 ਵਜੇ ਮੀਟਿੰਗ ਲਈ ਸਮਾਂ ਦਿੱਤਾ ਗਿਆ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਦੀ ਤੀਜੀ ਮੰਜ਼ਿਲ ‘ਤੇ ਸਥਿਤ ਦਫ਼ਤਰੀ ਕਮਰਾ ਨੰਬਰ 15 ਵਿੱਚ ਹੋਵੇਗੀ।
3 ਤੋਂ 4 ਨੁਮਾਇੰਦਿਆਂ ਸਮੇਤ ਪਹੁੰਚਣ ਦੀ ਹਦਾਇਤ
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਕਰਮ ਸਿੰਘ ਧਨੋਆ ਅਤੇ ਕਨਵੀਨਰ ਅਵਿਨਾਸ਼ ਚੰਦਰ ਸ਼ਰਮਾ ਨੂੰ ਆਪਣੇ ਨਾਲ 3 ਤੋਂ 4 ਨੁਮਾਇੰਦੇ ਲੈ ਕੇ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਲਈ ਕਿਹਾ ਗਿਆ ਹੈ।
ਵਿੱਤ ਮੰਤਰੀ ਅੱਗੇ ਰੱਖੀਆਂ ਜਾਣਗੀਆਂ ਮੰਗਾਂ
ਮੀਟਿੰਗ ਦੌਰਾਨ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਮੁੱਦੇ ਵਿੱਤ ਮੰਤਰੀ ਦੇ ਸਾਹਮਣੇ ਰੱਖੇ ਜਾਣਗੇ। ਮੀਟਿੰਗ ਵਿੱਚ ਇਨ੍ਹਾਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ।


