ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਭਲਕੇ ਦੁਪਹਿਰ ਮੁੱਖ ਮੰਤਰੀ ਨਿਵਾਸ ‘ਤੇ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਬੈਠਕ ਦੌਰਾਨ ਸੂਬੇ ਨਾਲ ਜੁੜੇ ਕਈ ਅਹਿਮ ਪ੍ਰਸ਼ਨਾਂ ਅਤੇ ਨੀਤੀਗਤ ਮਸਲਿਆਂ ‘ਤੇ ਵਿਚਾਰ–ਵਟਾਂਦਰਾ ਹੋਣ ਦੀ ਸੰਭਾਵਨਾ ਹੈ।
ਸਰਕਾਰੀ ਸੂਤਰਾਂ ਮੁਤਾਬਕ ਮੀਟਿੰਗ ਵਿੱਚ ਵਿਕਾਸ ਕਾਰਜਾਂ, ਪ੍ਰਸ਼ਾਸਕੀ ਫੈਸਲਿਆਂ ਅਤੇ ਜਨਹਿੱਤ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਅਹਿਮ ਫੈਸਲੇ ਕੀਤੇ ਜਾ ਸਕਦੇ ਹਨ। ਕੈਬਨਿਟ ਬੈਠਕ ਨੂੰ ਲੈ ਕੇ ਸਰਕਾਰੀ ਹਲਕਿਆਂ ਵਿੱਚ ਕਾਫ਼ੀ ਚਰਚਾ ਚੱਲ ਰਹੀ ਹੈ।

