ਚੰਡੀਗੜ੍ਹ :- ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਇੱਕ ਅਹਿਮ ਬੈਠਕ ਬੁਲਾਈ ਹੈ। ਇਹ ਮੀਟਿੰਗ ਅੱਜ, ਵੀਰਵਾਰ ਨੂੰ, ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਣੀ ਨਿਯਤ ਹੈ।
ਸਰਕਾਰੀ ਸਰੋਤਾਂ ਅਨੁਸਾਰ, ਬੈਠਕ ਦੌਰਾਨ ਕਈ ਮਹੱਤਵਪੂਰਨ ਮਸਲਿਆਂ ‘ਤੇ ਵਿਚਾਰ ਹੋਣ ਦੀ ਸੰਭਾਵਨਾ ਹੈ। ਯਾਦ ਰਹੇ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਵੱਡਾ ਫੈਸਲਾ ਕੀਤਾ ਸੀ ਅਤੇ ਇਹ ਮੀਟਿੰਗ ਉਸ ਤੋਂ ਬਾਅਦ ਦੀ ਪਹਿਲੀ ਕੈਬਨਿਟ ਬੈਠਕ ਹੋਵੇਗੀ।
ਰਾਜਨੀਤਿਕ ਹਲਕਿਆਂ ਵਿੱਚ ਚਰਚਾ ਹੈ ਕਿ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨਾਲ ਸੰਬੰਧਿਤ ਮੁੱਦੇ ‘ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਕਾਸ ਕਾਰਜਾਂ ਅਤੇ ਲੋਕ ਹਿੱਤਾਂ ਨਾਲ ਜੁੜੇ ਕੁਝ ਹੋਰ ਮਸਲੇ ਵੀ ਚਰਚਾ ਵਿੱਚ ਆ ਸਕਦੇ ਹਨ। ਹਾਲਾਂਕਿ, ਸਰਕਾਰ ਵੱਲੋਂ ਅਧਿਕਾਰਕ ਤੌਰ ‘ਤੇ ਏਜੰਡੇ ਦੀ ਜਾਣਕਾਰੀ ਨਹੀਂ ਦਿੱਤੀ ਗਈ, ਪਰ ਅੰਦਰੂਨੀ ਸਰੋਤਾਂ ਮੁਤਾਬਕ, ਮੀਟਿੰਗ ਵਿੱਚ ਕਈ ਮਹੱਤਵਪੂਰਨ ਐਲਾਨ ਹੋਣ ਦੀ ਉਮੀਦ ਹੈ।