ਚੰਡੀਗੜ੍ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁੱਕਰਵਾਰ ਸਵੇਰੇ 11 ਵਜੇ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ ਹੈ। ਇਹ ਮੀਟਿੰਗ ਸੀਐਮ ਰਿਹਾਇਸ਼, ਚੰਡੀਗੜ੍ਹ ਵਿਖੇ ਹੋਵੇਗੀ। ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਹੜ੍ਹ ਪੀੜਤਾਂ ਲਈ ਵੱਡਾ ਐਲਾਨ ਹੋ ਸਕਦਾ ਹੈ
ਸੂਤਰਾਂ ਮੁਤਾਬਕ, ਇਸ ਬੈਠਕ ਦੌਰਾਨ ਹੜ੍ਹ ਪੀੜਤਾਂ ਲਈ ਵਿੱਤੀ ਰਾਹਤ ਜਾਂ ਮੁਆਵਜ਼ੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਸਰਕਾਰ ਵੱਲੋਂ ਹਾਲਾਤਾਂ ਦਾ ਜਾਇਜ਼ਾ ਲੈਂਦੇ ਹੋਏ ਪ੍ਰਭਾਵਿਤ ਇਲਾਕਿਆਂ ਲਈ ਵਾਧੂ ਮਦਦ ਦੇਣ ਦੀ ਸੰਭਾਵਨਾ ਹੈ।
ਕਈ ਅਹਿਮ ਫ਼ੈਸਲੇ ਹੋਣਗੇ
ਹੜ੍ਹ ਸਥਿਤੀ ਤੋਂ ਇਲਾਵਾ, ਕੈਬਨਿਟ ਬੈਠਕ ਵਿਚ ਰਾਜ ਨਾਲ ਜੁੜੇ ਹੋਰ ਮਹੱਤਵਪੂਰਨ ਮਾਮਲਿਆਂ ‘ਤੇ ਵੀ ਫ਼ੈਸਲੇ ਹੋ ਸਕਦੇ ਹਨ। ਅਧਿਕਾਰੀਆਂ ਅਨੁਸਾਰ, ਕੁਝ ਲੰਬਿਤ ਪ੍ਰਸਤਾਵਾਂ ‘ਤੇ ਵੀ ਇਸ ਮੀਟਿੰਗ ਵਿੱਚ ਮੋਹਰ ਲਗਣ ਦੀ ਉਮੀਦ ਹੈ।