ਜਲੰਧਰ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜਲੰਧਰ ਦੇ ਰਹਿਣ ਵਾਲੇ ਮਹਿੰਦਰ ਸਿੰਘ ਕੇਪੀ ’ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟਿਆ ਜਦੋਂ ਉਨ੍ਹਾਂ ਦੇ ਇਕਲੌਤੇ ਪੁੱਤਰ ਰਿੱਚੀ ਕੇਪੀ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਜਲੰਧਰ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿੱਚ ਤੇਜ਼ ਰਫਤਾਰ ਕਾਰ ਨੇ ਫਾਰਚੂਨਰ ਗੱਡੀ ਨੂੰ ਜ਼ੋਰਦਾਰ ਟੱਕਰ ਮਾਰੀ। ਇਸ ਭਿਆਨਕ ਟੱਕਰ ਕਾਰਨ 36 ਸਾਲਾ ਰਿੱਚੀ ਕੇਪੀ ਦੀ ਮੌਕੇ ’ਤੇ ਹੀ ਜਾਨ ਚਲੀ ਗਈ।
ਹਾਦਸੇ ਮਗਰੋਂ ਚਾਲਕ ਫਰਾਰ
ਹਾਦਸੇ ਤੋਂ ਬਾਅਦ ਟੱਕਰ ਮਾਰਨ ਵਾਲਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਹੋਏ ਚਾਲਕ ਦੀ ਤਲਾਸ਼ ਜਾਰੀ ਹੈ।
ਇਕਲੌਤੇ ਪੁੱਤਰ ਦੀ ਮੌਤ ਨਾਲ ਪਰਿਵਾਰ ’ਚ ਸੋਗ
ਦੱਸਣਯੋਗ ਹੈ ਕਿ ਰਿੱਚੀ ਕੇਪੀ ਮਹਿੰਦਰ ਸਿੰਘ ਕੇਪੀ ਦਾ ਇਕਲੌਤਾ ਪੁੱਤਰ ਸੀ। ਉਸਦੀ ਅਚਾਨਕ ਮੌਤ ਨਾਲ ਨਾ ਸਿਰਫ਼ ਪਰਿਵਾਰ ਵਿੱਚ ਗ਼ਮ ਦਾ ਮਾਹੌਲ ਹੈ ਸਗੋਂ ਅਕਾਲੀ ਦਲ ਦੇ ਵਰਕਰਾਂ ਅਤੇ ਜਲੰਧਰ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ।