ਜਲੰਧਰ :- ਜਲੰਧਰ ਵਿੱਚ 6 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਰਾ ਦੇ ਦੌਰਾਨ ਸਹਰੀਆਂ ਅਤੇ ਨਾਗਰਿਕਾਂ ਲਈ ਵਿਸ਼ੇਸ਼ ਸੁਰੱਖਿਆ ਅਤੇ ਆਵਾਜਾਈ ਪ੍ਰਬੰਧ ਕੀਤੇ ਗਏ ਹਨ।
ਸ਼ੋਭਾ ਯਾਤਰਾ ਦਾ ਰੂਟ
ਨਿਰਧਾਰਿਤ ਪ੍ਰੋਗਰਾਮ ਅਨੁਸਾਰ, ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਜੀ ਪ੍ਰਾਚੀਨ ਮੰਦਰ ਅਲੀ ਮੁਹੱਲਾ ਤੋਂ ਸ਼ੁਰੂ ਹੋ ਕੇ ਚੌਕ-ਲਵ ਕੁਛ ਚੌਕ, ਭਗਤ ਸਿੰਘ ਚੌਕ, ਪੰਜਪੀਰ ਚੌਕ, ਖਿੰਗਰਾ ਗੇਟ, ਅੱਡਾ ਹੁਸ਼ਿਆਰਪੁਰ, ਅੱਡਾ ਟਾਂਡਾ, ਮਾਈ ਹੀਰਾ ਗੇਟ, ਸ਼ੀਤਲਾ ਮੰਦਿਰ, ਭਗਵਾਨ ਵਾਲਮੀਕਿ ਜੀ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਤੋਂ ਹੋ ਕੇ ਮੁੜ ਅੰਤ ਵਿੱਚ ਮੰਦਰ ਵਿੱਖੇ ਸਮਾਪਤ ਹੋਵੇਗੀ।
ਟਰੈਫਿਕ ਡਾਇਵਰਟ ਅਤੇ ਪੁਲਿਸ ਪ੍ਰਬੰਧ
ਜਲੰਧਰ ਟਰੈਫਿਕ ਪੁਲਿਸ ਨੇ ਸ਼ੋਭਾ ਯਾਤਰਾ ਦੇ ਰੂਟ ਨੂੰ ਧਿਆਨ ਵਿੱਚ ਰੱਖਦਿਆਂ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਟਰੈਫਿਕ ਡਾਇਵਰਟ ਕਰਨ ਦਾ ਐਲਾਨ ਕੀਤਾ ਹੈ। ਮੁੱਖ ਡਾਇਵਰਟ ਪੁਆਂਇੰਟਾਂ ਵਿੱਚ ਸ਼ਾਮਲ ਹਨ:
- ਨਕੋਦਰ ਚੌਕ
- ਸਕਾਈਲਾਰਕ ਚੌਕ
- ਪਰਿੰਦਾ ਚੌਕ ਨੇੜੇ ਸਟੇਟ ਬੈਂਕ ਆਫ਼ ਇੰਡੀਆ, ਪੀ. ਐੱਨ. ਬੀ. ਚੌਕ
- ਜੀ. ਪੀ. ਓ. (ਪ੍ਰੈਸ ਕਲੱਬ) ਚੌਕ
- ਸ਼੍ਰੀ ਨਾਮਦੇਵ ਚੌਕ
- ਸ਼ਾਸ਼ਤਰੀ ਚੌਕ
- ਮੋੜ ਪ੍ਰਤਾਪਬਾਗ, ਮੋੜ ਹੈਨਰੀ ਪੈਟਰੋਲ ਪੰਪ
- ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਵਨ-ਵੇਅ
- ਇਕਹਿਰੀ ਪੁਲੀ ਦੇ ਸਾਹਮਣੇ, ਹੁਸ਼ਿਆਰਪੁਰ ਰੇਲਵੇ ਫਾਟਕ
- ਟਾਂਡਾ ਚੌਕ, ਟਾਂਡਾ ਰੇਲਵੇ ਫਾਟਕ
- ਟੀ-ਪੁਆਂਇੰਟ ਗੋਪਾਲ ਨਗਰ
- ਪੁਰਾਣੀ ਸਬਜੀ ਮੰਡੀ ਚੌਕ
- ਮੋੜ ਮਹਾਂਲਕਸ਼ਮੀ ਨਰਾਇਣ ਮੰਦਰ ਨਜਦੀਕ ਪੁਰਾਣੀ ਜੇਲ੍ਹ
- ਪਟੇਲ ਚੌਕ, ਬਸਤੀ ਅੱਡਾ ਚੌਕ
- ਟੀ-ਪੁਆਂਇੰਟ ਸ਼ਕਤੀ ਨਗਰ, ਫੁੱਟਬਾਲ ਚੌਕ ਆਦਿ
ਵਾਹਨ ਚਾਲਕਾਂ ਅਤੇ ਜਨਤਾਕੀ ਅਪੀਲ
ਟਰੈਫਿਕ ਪੁਲਿਸ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਅਪੀਲ ਕਰ ਰਹੀ ਹੈ ਕਿ 6 ਅਕਤੂਬਰ ਨੂੰ ਸ਼ੋਭਾ ਯਾਤਰਾ ਵਾਲੇ ਨਿਰਧਾਰਿਤ ਰੂਟ ਦੀ ਬਜਾਏ ਡਾਇਵਰਟ ਕੀਤੇ ਰੂਟ ਅਤੇ ਹੋਰ ਬਦਲਵੇਂ ਲਿੰਕ ਰਸਤਿਆਂ ਦਾ ਇਸਤੇਮਾਲ ਕਰਨ। ਇਸ ਨਾਲ ਟਰੈਫਿਕ ਜਾਮ ਤੋਂ ਬਚਿਆ ਜਾ ਸਕੇਗਾ।
ਟਰੈਫਿਕ ਸਬੰਧੀ ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ ਲੋਕ ਟਰੈਫਿਕ ਪੁਲਿਸ ਹੈਲਪਲਾਈਨ ਨੰਬਰ 0181-2227296 ‘ਤੇ ਸੰਪਰਕ ਕਰ ਸਕਦੇ ਹਨ।