ਫਿਰੋਜ਼ਪੁਰ :- ਫ਼ਿਰੋਜ਼ਪੁਰ ਦੇ ਜੀਰਾ ਖੇਤਰ ਵਿੱਚ 14 ਅਗਸਤ 2025 ਨੂੰ ਹੋਈ ਗੋਲੀਬਾਰੀ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਨੌਸ਼ਹਿਰਾ ਪੰਨੂਆ, ਤਰਨ ਤਾਰਨ ਦੇ ਰਹਿਣ ਵਾਲੇ ਜਗਰੋਸ਼ਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗੋਲੀਬਾਰੀ ਇੱਕ ਸਥਾਨਕ ਵਪਾਰੀ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਗਈ ਸੀ, ਜਿਸ ਕਾਰਨ ਖੇਤਰ ਵਿੱਚ ਡਰ ਅਤੇ ਚਰਚਾ ਦਾ ਮਾਹੌਲ ਬਣ ਗਿਆ ਸੀ।
ਕੈਨੇਡਾ-ਅਧਾਰਿਤ ਗੈਂਗਸਟਰ ਲਖਬੀਰ ਸਿੰਘ ਲੰਦਾ ਦੇ ਇਸ਼ਾਰੇ ‘ਤੇ ਕਰਵਾਇਆ ਗਿਆ ਹਮਲਾ
ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਸ਼ੁਰੂਆਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਹਮਲਾ ਕੈਨੇਡਾ-ਅਧਾਰਿਤ ਗੈਂਗਸਟਰ ਲਖਬੀਰ ਸਿੰਘ ਲੰਦਾ ਦੇ ਇਸ਼ਾਰੇ ‘ਤੇ ਕਰਵਾਇਆ ਗਿਆ। ਲੰਦਾ ਅੰਤਰਰਾਸ਼ਟਰੀ ਪੱਧਰ ਦੇ ਸੁੰਗਠਿਤ ਅਪਰਾਧਕ ਜਾਲ ਨਾਲ ਜੁੜਿਆ ਹੋਇਆ ਹੈ। ਜਾਂਚ ਏਜੰਸੀਆਂ ਹੁਣ ਇਸ ਸਾਜ਼ਿਸ਼ ਨਾਲ ਜੁੜੇ ਹੋਰ ਸਾਥੀਆਂ ਅਤੇ ਹੈਂਡਲਰਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈਆਂ ਹਨ।
ਇਸ ਸਬੰਧੀ ਮਾਮਲਾ ਪੁਲਿਸ ਸਟੇਸ਼ਨ ਜੀਰਾ, ਫ਼ਿਰੋਜ਼ਪੁਰ ਵਿੱਚ ਦਰਜ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਅਪਰਾਧਕ ਗਿਰੋਹਾਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ ਤਾਂ ਜੋ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।