ਪੰਜਾਬ ਸਰਕਾਰ ਵਲੋਂ 550 ਰੁਪੈ ਪ੍ਰਤੀ ਸੈਂਕੜਾ ਭਾਅ ਨਿਰਧਾਰਿਤ
ਕਪੂਰਥਲਾ (ਚੰਦਰ ਸ਼ੇਖਰ ਕਾਲਿਆਂ)। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਸਦਾ ਭਾਅ 5.50 ਰੁਪਏ (550 ਰੁਪੈ ਪ੍ਰਤੀ ਸੈਂਕੜਾ) ਪ੍ਰਤੀ ਕਿਊਬਕ ਫੁੱਟ ਦੇ ਹਿਸਾਬ ਨਾਲ ਨਿਰਧਾਰਿਤ ਕੀਤਾ ਗਿਆ ਹੈ।
ਇਸ ਲਈ ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ, 2021 ਨੂੰ ਦਿੱਤੀ ਪ੍ਰਵਾਨਗੀ ਬਾਰੇ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਰੇਟ ਅਨੁਸਾਰ ਰੇਤਾ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਸਪੱਸਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੱਧ ਵਸੂਲੀ ਦੀ ਕਰਨ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸਨਰ ਨੇ ਐਸ.ਡੀ.ਐਮਜ ਅਤੇ ਡੀ.ਐਸ.ਪੀਜ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਨਵੇਂ ਭਾਅ ਲਾਗੂ ਕਰਨ ਲਈ ਨਿਗਰਾਨੀ ਕਰਨ ਦੇ ਹੁਕਮ ਵੀ ਦਿੱਤੇ।