ਕਪੂਰਥਲਾ/ਚੰਦਰ ਸ਼ੇਖਰ ਕਾਲਿਆਂ: ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਕਪੂਰਥਲਾ ਵਿੱਚ ਸੇਵਾ ਮੁਕਤ ਪਟਵਾਰੀਆਂ/ਕਾਨੂੰਗੋਆਂ ਵਿਚੋਂ ਪਟਵਾਰੀਆਂ ਦੀਆਂ 34 ਖਾਲੀ ਅਸਾਮੀਆਂ ’ਤੇ ਠੇਕਾ ਅਧਾਰਿਤ ਪਟਵਾਰੀਆਂ ਦੀ ਭਰਤੀ ਕੀਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਵਿੱਤ ਵਿਭਾਗ ਤੋਂ ਮਿਲੀ ਪ੍ਰਵਾਨਗੀ ਅਨੁਸਾਰ ਇਹ ਭਰਤੀ 31 ਜੁਲਾਈ 2022 ਜਾਂ ਇਨਾਂ ਅਸਾਮੀਆਂ ’ਤੇ ਰੈਗੂਲਰ ਭਰਤੀ ਹੋਣ , ਜੋ ਵੀ ਪਹਿਲਾਂ ਵਾਪਰੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਠੇਕੇ ਦੇ ਅਧਾਰ ’ਤੇ ਭਰਤੀ ਹੋਣ ਵਾਲੇ ਸੇਵਾ ਮੁਕਤ ਪਟਵਾਰੀਆਂ ਨੂੰ 25000 ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ ।
ਉਨ੍ਹਾਂ ਇਹ ਵੀ ਦੱਸਿਆ ਕਿ ਠੇਕੇ ਦੇ ਅਧਾਰ ’ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਸੇਵਾ ਮੁਕਤ ਪਟਵਾਰੀ/ਕਾਨੂੰਗੋ ਦੀ ਉਮਰ 64 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ ਅਤੇ ਉਨਾਂ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਪੜਤਾਲ ਨਾ ਚੱਲੀ ਹੋਵੇ ਅਤੇ ਉਸ ਦਾ ਸੇਵਾ ਰਿਕਾਰਡ ਸਾਫ਼ ਸੁਥਰਾ ਹੋਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਦਰਖਾਸਤ ਦੇਣ ਵਾਲੇ ਉਮੀਦਵਾਰ ਨੂੰ ਪਹਿਲ ਦੇ ਅਧਾਰ ’ਤੇ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨਾਂ ਅਸਾਮੀਆਂ ਦੇ ਚਾਹਵਾਨ ਸੇਵਾ ਮੁਕਤ ਪਟਵਾਰੀ/ਕਾਨੂੰਗੋ 10.09.2021 ਆਪਣੀਆਂ ਦਰਖਾਸਤਾਂ ਸਦਰ ਕਾਨੂੰਗੋ ਸਾਖ਼ਾ ਕਮਰਾ ਨੰਬਰ 202,ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ,ਕਪੂਰਥਲਾ ਵਿਖੇ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਰਖਾਸਤ ਦੇ ਨਾਲ ਪ੍ਰਾਰਥੀ ਵਲੋਂ ਸਵੈ-ਘੋਸ਼ਣਾ ਦਿੱਤੀ ਜਾਵੇਗੀ ਕਿ ਉਸ ਵਿਰੁੱਧ ਕਿਸੇ ਵੀ ਅਦਾਲਤ ਵਲੋਂ ਕੋਈ ਵੀ ਸਜ਼ਾ ਨਹੀਂ ਸੁਣਾਈ ਗਈ ਅਤੇਉਸ ਖਿਲਾਫ਼ ਕੋਈ ਵੀ ਕੋਰਟ ਕੇਸ, ਇੰਨਕੁਆਰੀ, ਐਫ.ਆਰ.ਆਰ. ਪੈਂਡਿੰਗ ਨਹੀਂ ਹੈ।