ਸੀਆਰਪੀਐੱਫ ਮੁਤਾਬਕ ਹਮਲਾ ਦੁਪਹਿਰ ਕਰੀਬ 2:15 ਵਜੇ ਹੋਇਆ। ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਤਾਇਨਾਤ ਜਵਾਨਾਂ ’ਤੇ ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਹਮਲੇ ਤੋਂ ਬਾਅਦ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ।
ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਕੁਇੱਕ ਰਿਐਕਸ਼ਨ ਟੀਮਾਂ (QRT) ਮੌਕੇ ’ਤੇ ਪਹੁੰਚ ਗਈਆਂ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਹਮਲਾਵਰਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਜਾਰੀ ਹੈ।