ਮ੍ਰਿਤਕ ਦੀ ਪਛਾਣ ਭਦੌੜ ਦੇ ਰਹਿਣ ਵਾਲੇ ਬੋਹਰੀ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 32 ਸਾਲ ਦੱਸੀ ਜਾ ਰਹੀ ਹੈ। ਉਹ ਸਥਾਨਕ ਦਾਣਾ ਮੰਡੀ ਵਿੱਚ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਮੁੱਢਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਉਸ ਦੇ ਚਿਹਰੇ ਅਤੇ ਸਿਰ ਨੂੰ ਨਿਸ਼ਾਨਾ ਬਣਾਉਂਦਿਆਂ ਪੱਥਰਾਂ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਫੋਰੈਂਸਿਕ ਟੀਮ ਨੇ ਇਕੱਠੇ ਕੀਤੇ ਸਬੂਤ
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਨੂੰ ਸੁਰੱਖਿਅਤ ਕਰਕੇ ਜਾਂਚ ਸ਼ੁਰੂ ਕਰਵਾਈ। ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਮੁੱਢਲੀ ਜਾਂਚ ਵਿੱਚ ਆਪਸੀ ਰੰਜਿਸ਼ ਦਾ ਸ਼ੱਕ
ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਦੌਰਾਨ ਕਤਲ ਪਿੱਛੇ ਆਪਸੀ ਰੰਜਿਸ਼ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ ਕਤਲ ਦੇ ਅਸਲ ਕਾਰਨਾਂ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਜਾਂਚ ਜਾਰੀ ਹੈ। ਪੁਲਸ ਨੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਹੈ।