ਨਾਭਾ :- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਾਭਾ ਕੌਤਵਾਲੀ ਪੁਲਿਸ ਨੇ ਵੱਡੀ ਕਾਰਵਾਈ ਅੰਜਾਮ ਦਿੱਤੀ ਹੈ। ਅਲੋਹਰਾ ਗੇਟ ਖੇਤਰ ਵਿੱਚ ਇੱਕ ਮੈਡੀਕਲ ਸਟੋਰ ਅਤੇ ਘਰ ‘ਚੋਂ ਕਰੀਬ 11,740 ਨਸ਼ੀਲੀਆਂ ਗੋਲੀਆਂ ਅਤੇ 2 ਲੱਖ 7 ਹਜ਼ਾਰ ਰੁਪਏ ਨਸ਼ੇ ਦੀ ਕਮਾਈ ਵਜੋਂ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਇਸ ਗੋਰਖ ਧੰਦੇ ਨਾਲ ਜੁੜੇ ਪਿਉ ਅਤੇ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।