ਚੰਡੀਗੜ੍ਹ :- ਮੌਸਮ ਵਿਭਾਗ ਨੇ ਅੰਦਾਜ਼ਾ ਲਗਾਇਆ ਹੈ ਕਿ ਅੱਜ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਬਾਰਿਸ਼ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।
20 ਸਤੰਬਰ ਤੱਕ ਮਾਨਸੂਨ ਹੋਵੇਗਾ ਰਵਾਨਾ
ਮੌਸਮ ਮਾਹਿਰਾਂ ਦੇ ਮੁਤਾਬਕ 20 ਸਤੰਬਰ ਤੱਕ ਮਾਨਸੂਨ ਪੰਜਾਬ ਤੋਂ ਪੂਰੀ ਤਰ੍ਹਾਂ ਰੁਖਸਤ ਹੋ ਜਾਵੇਗਾ। ਰਵਾਨਗੀ ਦੌਰਾਨ ਮਾਨਸੂਨ ਸੂਬੇ ਦੇ ਕੇਂਦਰੀ ਹਿੱਸਿਆਂ ਵਿੱਚੋਂ ਲੰਘੇਗਾ, ਜਿਸ ਕਾਰਨ ਅੱਜ ਅਤੇ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਦੇ ਚਾਂਸ ਬਣ ਰਹੇ ਹਨ।
ਤਾਪਮਾਨ ਦੇ ਅੰਕੜੇ
ਬੀਤੇ ਦਿਨ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਿਹਾ।
ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ
ਮੌਸਮ ਵਿਭਾਗ ਨੇ ਕਿਹਾ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਕਾਰਨ ਲੋਕਾਂ ਨੂੰ ਯਾਤਰਾ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।