ਬਟਾਲਾ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਬਟਾਲਾ ਵਿੱਚ ਹੋਣ ਵਾਲੇ ਮੇਲੇ ਦੇ ਮੱਦੇਨਜ਼ਰ 18 ਸਤੰਬਰ 2026 ਨੂੰ ਬਟਾਲਾ ਨਗਰ ਨਿਗਮ ਦੀ ਹੱਦ ਅੰਦਰ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਅਤੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਅਮਨ-ਕਾਨੂੰਨ ਦੀ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਫੈਸਲਾ
ਇਹ ਫੈਸਲਾ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਸਹਾਇਕ ਕਮਿਸ਼ਨਰ (ਆਬਕਾਰੀ) ਇਨਫੋਰਸਮੈਂਟ-1, ਪੰਜਾਬ ਵੱਲੋਂ ਜਾਰੀ ਹੁਕਮਾਂ ਵਿੱਚ ਬਟਾਲਾ ਨਗਰ ਨਿਗਮ ਦੀ ਹਦੂਦ ਵਿੱਚ ਸ਼ਰਾਬ ਦੀ ਵਿਕਰੀ ਬੰਦ ਰੱਖਣ ਲਈ ਮਨਜ਼ੂਰੀ ਦਿੱਤੀ ਗਈ ਹੈ।
ਆਬਕਾਰੀ ਐਕਟ ਦੀ ਧਾਰਾ ਤਹਿਤ ਹੁਕਮ
ਹੁਕਮ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਤੇ ਪੰਜਾਬ ਲੀਕਰ ਲਾਇਸੈਂਸ ਰੂਲਜ਼ ਦੇ ਨਿਯਮ 37(9) ਤਹਿਤ ਜਾਰੀ ਕੀਤੇ ਗਏ ਹਨ। ਇਸ ਤਹਿਤ 18 ਸਤੰਬਰ ਨੂੰ ਬਟਾਲਾ ਨਗਰ ਨਿਗਮ ਖੇਤਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਅਤੇ ਠੇਕੇ ਬੰਦ ਰਹਿਣਗੇ।
ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿੱਚ ਮੇਲਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਵਿੱਚ ਹਰ ਸਾਲ ਧਾਰਮਿਕ ਮੇਲਾ ਕਰਵਾਇਆ ਜਾਂਦਾ ਹੈ। ਇਸੇ ਮੌਕੇ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

