ਪਠਾਨਕੋਟ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ, 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਦੱਸਿਆ ਕਿ ਇਸ ਦਿਨ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਸਮੇਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਬੋਰਡ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਰਹਿਣਗੀਆਂ ਜਾਰੀ
ਜਿਨ੍ਹਾਂ ਸਕੂਲਾਂ ਜਾਂ ਕਾਲਜਾਂ ਵਿੱਚ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਜਾਂ ਪ੍ਰੈਕਟੀਕਲ ਹੋਣਗੇ, ਉਥੇ ਇਹ ਛੁੱਟੀ ਲਾਗੂ ਨਹੀਂ ਹੋਵੇਗੀ।
ਰਾਖਵੀਂ ਛੁੱਟੀ, ਗਜ਼ਟਿਡ ਨਹੀਂ
ਇਹ ਛੁੱਟੀ ਗਜ਼ਟਿਡ ਨਹੀਂ, ਬਲਕਿ ਰਾਖਵੀਂ ਹੈ। 1 ਸਤੰਬਰ ਦੀ ਇਹ ਛੁੱਟੀ ਪੰਜਾਬ ਸਰਕਾਰ ਵੱਲੋਂ ਜਾਰੀ 28 ਰਾਖਵੀਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਸਰਕਾਰੀ ਕਰਮਚਾਰੀ ਇਨ੍ਹਾਂ ਵਿੱਚੋਂ ਕੋਈ ਵੀ 2 ਛੁੱਟੀਆਂ ਚੁਣ ਸਕਦੇ ਹਨ।