ਲੁਧਿਆਣਾ :- ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਦੇ ਗੇਟ ’ਤੇ ਇਕ ਨਕਾਬਪੋਸ਼ ਵਿਅਕਤੀ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਦੋ ਗੋਲੀਆਂ ਚਲਾਉਣ ਮਗਰੋਂ ਗੇਟ ’ਤੇ ਧਮਕੀ ਭਰਿਆ ਪੱਤਰ ਸੁੱਟਿਆ ਅਤੇ ਉੱਥੋਂ ਚਲਾ ਗਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਪੱਤਰ ’ਚ ਦੋ ਵਿਅਕਤੀਆਂ ਨੂੰ ਜਾਨੋਂ ਮਾਰਨ ਦੀ ਧਮਕੀ
ਮਿਲੀ ਜਾਣਕਾਰੀ ਅਨੁਸਾਰ, ਪੱਤਰ ਵਿੱਚ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਅਮਰਜੀਤ ਸਿੰਘ ਅਤੇ ਅਕਾਲੀ ਦਲ ਬਾਦਲ ਦੇ ਵਰਕਰ ਗੁਰਿੰਦਰ ਸਿੰਘ ਰੂਮੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਸ
ਘਟਨਾ ਦੀ ਸੂਚਨਾ ਮਿਲਣ ’ਤੇ ਲੁਧਿਆਣਾ ਦਿਹਾਤੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸਦਰ ਥਾਣੇ ਦੇ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚੀ ਜਾ ਰਹੀ ਹੈ, ਤਾਂ ਜੋ ਮੁਲਜ਼ਮ ਦੀ ਆਵਾਜਾਈ ਬਾਰੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।