ਲੁਧਿਆਣਾ :- ਲੁਧਿਆਣਾ ਦੇ ਥਰੀਕੇ ਪਿੰਡ ਵਿੱਚ ਇਕ ਦਵਾਈ ਕੰਪਨੀ ਦੇ ਗੁਦਾਮ ‘ਚ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਰੰਭਿਕ ਜਾਣਕਾਰੀ ਅਨੁਸਾਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਭੜਕੀ, ਜਿਸ ਨੇ ਕੁਝ ਹੀ ਸਮੇਂ ਵਿੱਚ ਗੁਦਾਮ ਨੂੰ ਆਪਣੀ ਲਪੇਟ ‘ਚ ਲੈ ਲਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਕਾਫੀ ਮਿਹਨਤ ਮਗਰੋਂ ਅੱਗ ‘ਤੇ ਕਾਬੂ ਪਾਇਆ ਗਿਆ। ਕੰਪਨੀ ਦੇ ਮਾਲਕ ਮੁਤਾਬਕ ਗੁਦਾਮ ਵਿੱਚ ਰੱਖੀਆਂ ਕੀਮਤੀ ਦਵਾਈਆਂ ਸੜ ਗਈਆਂ ਹਨ ਅਤੇ ਲਗਭਗ ਇੱਕ ਕਰੋੜ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

