ਲੁਧਿਆਣਾ :- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਸਰਦਾਰ ਸਿੰਘ ਜੌਹਲ ਨਾਲ ਉਨ੍ਹਾਂ ਦੇ ਲੁਧਿਆਣਾ ਸਥਿਤ ਨਿਵਾਸ ‘ਤੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਪਰਕ ਅਭਿਆਨ ਤਹਿਤ ਭਾਜਪਾ ਸਰਕਾਰ ਦੇ ਪਿਛਲੇ 12 ਸਾਲਾਂ ਦੇ ਕੰਮਕਾਜ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਦੇਣ ਵਾਲੀ ਪੁਸਤਕ ਭੇਟ ਕੀਤੀ। ਗੱਲਬਾਤ ਦੌਰਾਨ ਨਿਤਿਨ ਨਵੀਨ ਨੇ ਪੰਜਾਬ ਦੀ ਖੇਤੀਬਾੜੀ, ਪੇਂਡੂ ਅਰਥਚਾਰੇ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ‘ਤੇ ਡਾ. ਜੌਹਲ ਦੇ ਵਿਚਾਰ ਅਤੇ ਸੁਝਾਅ ਵੀ ਲਏ। ਉਨ੍ਹਾਂ ਕਿਹਾ ਕਿ ਮਾਹਿਰਾਂ ਦੀ ਸਲਾਹ ਨੀਤੀ ਨਿਰਮਾਣ ਅਤੇ ਦੇਸ਼ ਦੇ ਵਿਕਾਸ ਲਈ ਬਹੁਤ ਮਹੱਤਵ ਰੱਖਦੀ ਹੈ।

