ਚੰਡੀਗੜ੍ਹ :- ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਮੀਤ ਪਠਾਨਮਜਰਾ ਦੀ ਸਰਕਾਰੀ ਕੋਠੀ ਨੂੰ ਖਾਲੀ ਕਰਵਾਉਣ ਲਈ ਪੁਲਿਸ ਨੇ ਅੱਜ ਕਾਰਵਾਈ ਕੀਤੀ। ਮਿਲੀ ਜਾਣਕਾਰੀ ਅਨੁਸਾਰ ਕੋਠੀ ਦੇ ਬਾਹਰ ਅਤੇ ਨੇੜਲੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਜਦੋਂ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤਾਂ ਕੋਠੀ ਅੰਦਰ ਵਿਧਾਇਕ ਦੀ ਪਤਨੀ ਮੌਜੂਦ ਸੀ। ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਵਿੱਚ ਆਵਾਜਾਈ ਨੂੰ ਸੀਮਿਤ ਕੀਤਾ ਗਿਆ। ਕਾਰਵਾਈ ਦੌਰਾਨ ਹਾਲਾਤ ਕਾਬੂ ਵਿੱਚ ਰਹੇ ਅਤੇ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ।

