ਮਾਨਸਾ :- ਮਾਨਸਾ ਵਿੱਚ ਚੱਲ ਰਹੇ ਧਰਨੇ ਵਿੱਚ ਸ਼ਮੂਲੀਅਤ ਨੂੰ ਲੈ ਕੇ ਕਪੂਰਥਲਾ ਪੁਲਿਸ ਨੇ ਅੱਜ ਤੜਕਸਾਰ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੋ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ। ਇਨ੍ਹਾਂ ਵਿੱਚ ਪਾਰਟੀ ਦੇ ਸੂਬਾ ਆਗੂ ਨਰਿੰਦਰ ਸਿੰਘ ਖੁਸਰਪੁਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਸ਼ਾਮਲ ਹਨ।
ਧਰਨੇ ਵਿੱਚ ਸ਼ਮੂਲੀਅਤ ਰੋਕਣ ਲਈ ਕਾਰਵਾਈ
ਮਿਲੀ ਜਾਣਕਾਰੀ ਅਨੁਸਾਰ, ਮਾਨਸਾ ਵਿੱਚ ਭਾਨਾ ਸਿੱਧੂ ਅਤੇ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਧਰਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਸੀ। ਇਸ ਦੇ ਮੱਦੇਨਜ਼ਰ ਕਪੂਰਥਲਾ ਪੁਲਿਸ ਨੇ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਖ-ਵੱਖ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਹੈ।