ਅੰਮ੍ਰਿਤਸਰ :- ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਅਤਿ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਏ ਗਏ ਹਨ, ਜਿੱਥੇ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋ ਰਹੀਆਂ ਹਨ। ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਕਈ ਥਾਵਾਂ ‘ਤੇ ਠੰਢੇ ਅਤੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਹਨ। ਇਸ ਮੌਕੇ ਸਿੱਖ ਸੰਗਤਾਂ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਚੱਲਣ ਦਾ ਸੰਕਲਪ ਵੀ ਲੈ ਰਹੀਆਂ ਹਨ।

