ਚੰਡੀਗੜ੍ਹ :- ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਲਈ ਇੱਕ ਹੋਰ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ 27 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ ‘ਤੇ ਕੀਤੀ ਗਈ ਹੈ।
ਸਰਕਾਰੀ ਕੈਲੰਡਰ ਅਨੁਸਾਰ ਰਹੇਗਾ ਅਵਕਾਸ
ਸਰਕਾਰ ਵੱਲੋਂ ਜਾਰੀ ਸਰਕਾਰੀ ਛੁੱਟੀਆਂ ਦੇ ਕੈਲੰਡਰ ਮੁਤਾਬਕ 27 ਮਈ ਨੂੰ ਸੂਬੇ ਭਰ ਵਿੱਚ ਸਰਕਾਰੀ ਅਵਕਾਸ ਰਹੇਗਾ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਛੁੱਟੀ ਦੇ ਐਲਾਨ ਨਾਲ ਵਿਦਿਆਰਥੀਆਂ ਅਤੇ ਕਰਮਚਾਰੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ।
ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਦੀ ਚਰਚਾ
ਇਸ ਦੇ ਨਾਲ ਹੀ ਸੂਬੇ ਵਿੱਚ ਜੂਨ ਮਹੀਨੇ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਦੀ ਵੀ ਚਰਚਾ ਚੱਲ ਰਹੀ ਹੈ। ਹਾਲਾਂਕਿ ਸਰਕਾਰ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ, ਪਰ ਵਧ ਰਹੀ ਗਰਮੀ ਨੂੰ ਦੇਖਦਿਆਂ ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਉਮੀਦਾਂ ਵਧ ਗਈਆਂ ਹਨ।

