ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਤੇ ਤਿਆਰ
ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਤਰ੍ਹਾਂ ਦੀਆਂ ਧਮਕੀਆਂ ਨੂੰ ਬਿਲਕੁਲ ਹਲਕਾ ਨਹੀਂ ਲੈ ਰਹੀ। ਉਨ੍ਹਾਂ ਸਪਸ਼ਟ ਸ਼ਬਦਾਂ ’ਚ ਕਿਹਾ ਕਿ ਜੇਕਰ ਅਮਨ-ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਸਾਜ਼ਿਸ਼ ਰਚੀ ਗਈ, ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਲੋੜ ਪੈਣ ’ਤੇ ਹਰ ਕਾਨੂੰਨੀ ਕਦਮ ਚੁੱਕਿਆ ਜਾਵੇਗਾ।
ਨਸ਼ਾ ਤਸਕਰਾਂ ਅਤੇ ਮਾੜੇ ਅੰਸਰਾਂ ਲਈ ਕੋਈ ਰਹਿਮ ਨਹੀਂ
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀ ਨੀਤੀ ਬਿਲਕੁਲ ਸਾਫ਼ ਹੈ ਕਿ ਕਿਸੇ ਵੀ ਮਾੜੇ ਅੰਸਰ ਜਾਂ ਨਸ਼ਾ ਤਸਕਰ ਨੂੰ ਪੰਜਾਬ ਵਿੱਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਬਰਿੰਦਰ ਗੋਇਲ ਨੇ ਦਾਅਵਾ ਕੀਤਾ ਕਿ ਦੇਸ਼ ਦੇ ਹੋਰ ਰਾਜਾਂ ਨਾਲ ਤੁਲਨਾ ਕਰੀਏ ਤਾਂ ਅੱਜ ਵੀ ਪੰਜਾਬ ਵਿੱਚ ਅਮਨ-ਸ਼ਾਂਤੀ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ।
ਅਕਾਲ ਤਖਤ ਸਾਹਿਬ ’ਤੇ ਮੁੱਖ ਮੰਤਰੀ ਦੀ ਹਾਜ਼ਰੀ ਨੂੰ ਲੈ ਕੇ ਵੀ ਬਿਆਨ
ਇਸ ਮੌਕੇ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼੍ਰੀ ਅਕਾਲ ਤਖਤ ਸਾਹਿਬ ਜਾਣ ਸਬੰਧੀ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਅਤੇ ਪੰਜਾਬ ਲਈ ਸਰਵਉੱਚ ਅਸਥਾਨ ਹੈ, ਜਿਸ ਪ੍ਰਤੀ ਸਰਕਾਰ ਪੂਰਾ ਆਦਰ ਰੱਖਦੀ ਹੈ।
ਸਾਰੇ ਪ੍ਰੋਗਰਾਮ ਰੱਦ ਕਰਕੇ ਤਖਤ ਸਾਹਿਬ ਪਹੁੰਚਣਗੇ ਭਗਵੰਤ ਮਾਨ
ਬਰਿੰਦਰ ਗੋਇਲ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸਾਰੇ ਨਿਧਾਰਤ ਕਾਰਜਕ੍ਰਮ ਰੱਦ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਹਾਜ਼ਰੀ ਭਰਣਗੇ। ਉੱਥੇ ਜੇਹੜੇ ਵੀ ਸਵਾਲ ਉਨ੍ਹਾਂ ਸਾਹਮਣੇ ਰੱਖੇ ਜਾਣਗੇ, ਉਹਨਾਂ ਦੇ ਜਵਾਬ ਵੀ ਦਿੱਤੇ ਜਾਣਗੇ ਅਤੇ ਆਪਣਾ ਪੱਖ ਵੀ ਨਿਮਰਤਾ ਨਾਲ ਰੱਖਿਆ ਜਾਵੇਗਾ।
ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਸਪਸ਼ਟ ਸੰਦੇਸ਼
ਮੰਤਰੀ ਦੇ ਇਸ ਬਿਆਨ ਨਾਲ ਸਰਕਾਰ ਨੇ ਸਪਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਪੰਜਾਬ ਵਿੱਚ ਡਰ, ਧਮਕੀ ਜਾਂ ਅਫ਼ਰਾਤਫ਼ਰੀ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ ਅਤੇ ਅਮਨ-ਸ਼ਾਂਤੀ ਦੀ ਰੱਖਿਆ ਲਈ ਸਰਕਾਰ ਹਰ ਹੱਦ ਤੱਕ ਜਾਵੇਗੀ।

