ਚੰਡੀਗੜ੍ਹ :- ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾਤ ਦੇ ਦੀਵਾਨ ਤੋਂ ਬਾਅਦ ਅਚਾਨਕ ਸੱਚਖੰਡ ਸਿਧਾਰ ਗਏ। ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸੰਤ ਬਾਬਾ ਜੀ ਦੀ ਦੇਹ ’ਤੇ ਲੋਈ ਅਰਪਿਤ ਕੀਤੀ। ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ।