ਬਠਿੰਡਾ :- ਬਠਿੰਡਾ ਜ਼ਿਲ੍ਹੇ ਦੇ ਨੇਹੀਆਂਵਾਲਾ ਥਾਣਾ ਖੇਤਰ ਹੇਠ ਇਕ ਸਰਕਾਰੀ ਸਕੂਲ ਨਾਲ ਜੁੜੀ ਚੌਕਾਉਂਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਨੇ ਪੀੜਤਾ ਦੇ ਪਰਿਵਾਰਕ ਬਿਆਨਾਂ ਦੇ ਆਧਾਰ ’ਤੇ ਇਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ, ਜੋ ਖੁਦ ਵੀ ਨਾਬਾਲਗ ਦੱਸਿਆ ਜਾ ਰਿਹਾ ਹੈ। ਕਾਨੂੰਨੀ ਪਾਬੰਦੀਆਂ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਦੀ ਪਹਿਚਾਣ ਗੁਪਤ ਰੱਖੀ ਗਈ ਹੈ। ਦੂਜੇ ਪਾਸੇ ਸਕੂਲ ਪ੍ਰਬੰਧਨ ਨਾਲ ਸੰਪਰਕ ਨਹੀਂ ਹੋ ਸਕਿਆ, ਜਦਕਿ ਸਿੱਖਿਆ ਵਿਭਾਗ ਵੱਲੋਂ ਵੀ ਕੋਈ ਅਧਿਕਾਰਕ ਪ੍ਰਤੀਕ੍ਰਿਆ ਸਾਹਮਣੇ ਨਹੀਂ ਆਈ।

