ਚੰਡੀਗੜ੍ਹ :- ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਸਿਆਸੀ ਸਫ਼ਰ ਨੂੰ ਲੈ ਕੇ ਵੱਡੀ ਚਰਚਾ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਰਵਾਇਤੀ ਧੜੇ ਨਾਲ ਮਤਭੇਦਾਂ ਤੋਂ ਬਾਅਦ ਇਯਾਲੀ ਨੇ ਪਹਿਲਾਂ ਅਕਾਲੀ ਦਲ ਪੁਨਰ ਸਰਜੀਤੀ ਨਾਲ ਕਦਮ ਮਿਲਾਇਆ ਸੀ, ਪਰ ਹੁਣ ਉਹ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਜਾਣਕਾਰੀ ਅਨੁਸਾਰ ਉਹ ਕੱਲ੍ਹ ਚੰਡੀਗੜ੍ਹ ਵਿੱਚ ਹੋਣ ਵਾਲੇ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਸੰਸਦ ਮੈਂਬਰ ਸਰਬਜੀਤ ਸਿੰਘ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਨਗੇ।

