ਮੁਹਾਲੀ :- ਮੁਹਾਲੀ ਦੇ ਸੋਹਾਣਾ ਵਿੱਚ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੀ ਹੱਤਿਆ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਦੋ ਮੁੱਖ ਸ਼ੂਟਰਾਂ – ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰੁਣਦੀਪ ਸਿੰਘ – ਨੂੰ ਹਾਵੜਾ (ਪੱਛਮੀ ਬੰਗਾਲ) ਤੋਂ ਗ੍ਰਿਫ਼ਤਾਰ ਕੀਤਾ।
ਸਹਿਯੋਗੀ ਏਜੰਸੀਆਂ ਦੀ ਭੂਮਿਕਾ
ਇਸ ਕਾਰਵਾਈ ਵਿੱਚ ਸਿੱਕਿਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਐਸਟੀਐਫ਼, ਕੇਂਦਰੀ ਏਜੰਸੀਆਂ ਅਤੇ ਹਾਵੜਾ ਪੁਲਿਸ ਨੇ ਸਹਿਯੋਗ ਦਿੱਤਾ। ਇਸ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਹੈਂਡਲਰ ਅਮਰ ਖਾਬੇ ਰਾਜਪੂਤਾ ਨਾਲ ਸੰਬੰਧਤ ਨਜ਼ਦੀਕੀ ਰਿਸ਼ਤੇਦਾਰ ਆਕਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਛਪੇਮਾਰੀਆਂ ਜਾਰੀ
ਸਾਰੇ ਗ੍ਰਿਫ਼ਤਾਰ ਆਰੋਪੀਆਂ ਨੂੰ ਅਗਲੀ ਜਾਂਚ ਅਤੇ ਜ਼ਰੂਰੀ ਕਾਰਵਾਈ ਲਈ ਜਲਦੀ ਪੰਜਾਬ ਲਿਆਂਦਾ ਜਾਵੇਗਾ। ਸੂਤਰਾਂ ਦੇ ਅਨੁਸਾਰ, ਮਾਮਲੇ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਇਹ ਕਦਮ ਕੇਸ ਦੀ ਪੂਰੀ ਗੁੱਥੀ ਸੁਲਝਾਉਣ ਲਈ ਕੀਤਾ ਜਾ ਰਿਹਾ ਹੈ।
ਮੋਹਾਲੀ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਨੇ ਖੇਡ ਅਤੇ ਸੰਗਠਿਤ ਗੈਂਗਸਟਰਾਂ ਦੇ ਰਿਸ਼ਤਿਆਂ ਨੂੰ ਸਾਹਮਣੇ ਲਿਆ, ਜਿਸ ਕਾਰਨ ਪੁਲਿਸ ਵੱਲੋਂ ਵੱਡੀ ਅਤੇ ਸਹਿਯੋਗੀ ਕਾਰਵਾਈ ਕੀਤੀ ਜਾ ਰਹੀ ਹੈ।

