ਚੰਡੀਗੜ੍ਹ :- ਪੌਂਗ ਡੈਮ ਵਿੱਚ ਪਾਣੀ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ, ਜਿਸ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਲਗਾਤਾਰ ਭਾਰੀ ਮਾਤਰਾ ਵਿੱਚ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ। ਹਰ ਰੋਜ਼ ਲਗਭਗ 46 ਹਜ਼ਾਰ ਕਿਊਸੈਕ ਪਾਣੀ ਸਪਿਲਵੇ ਗੇਟਾਂ ਰਾਹੀਂ ਦਰਿਆ ਵਿੱਚੋਂ ਛੱਡਿਆ ਜਾ ਰਿਹਾ ਹੈ। ਅੱਜ ਪੌਂਗ ਡੈਮ ਦਾ ਪਾਣੀ ਪੱਧਰ 1377 ਫੁੱਟ ਤੋਂ ਵੱਧ ਦਰਜ ਕੀਤਾ ਗਿਆ ਹੈ।