ਗਿੱਦੜਬਾਹਾ ਦੇ ਦੋ ਵਿਅਕਤੀਆਂ ਨੂੰ ਹਿਰਾਸਤ ’ਚ ਲੈਣ ਦੀ ਚਰਚਾ
ਇਸੇ ਕਾਰਵਾਈ ਨਾਲ ਜੁੜੀ ਇੱਕ ਹੋਰ ਜਾਣਕਾਰੀ ਸਾਹਮਣੇ ਆਈ ਹੈ ਕਿ ਗਿੱਦੜਬਾਹਾ ਦੇ ਦੋ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ, ਉਨ੍ਹਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਅਤੇ ਨਾ ਹੀ ਇਹ ਸਪੱਸ਼ਟ ਹੋ ਸਕਿਆ ਹੈ ਕਿ ਉਨ੍ਹਾਂ ਨੂੰ ਕਿਸ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਵਿਅਕਤੀਆਂ ਦਾ ਠੇਕੇਦਾਰ ਦੇ ਘਰ ਹੋਈ ਤਲਾਸ਼ੀ ਨਾਲ ਕੋਈ ਸਬੰਧ ਹੈ ਜਾਂ ਨਹੀਂ, ਇਸ ਬਾਰੇ ਵੀ ਪੁਸ਼ਟੀ ਨਹੀਂ ਹੋਈ।
ਨਸ਼ਾ ਤਸਕਰੀ ਜਾਂ ਵਿੱਤੀ ਲੈਣ-ਦੇਣ ਦੀ ਜਾਂਚ?
NCB ਵੱਲੋਂ ਕੀਤੀ ਗਈ ਇਸ ਕਾਰਵਾਈ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਇਹ ਵੀ ਸਪੱਸ਼ਟ ਨਹੀਂ ਹੈ ਕਿ ਛਾਪਾ ਨਸ਼ਾ ਤਸਕਰੀ, ਸ਼ੱਕੀ ਵਿੱਤੀ ਲੈਣ-ਦੇਣ ਜਾਂ ਕਿਸੇ ਹੋਰ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਮਾਰਿਆ ਗਿਆ ਹੈ। ਤਲਾਸ਼ੀ ਦੌਰਾਨ ਮਿਲੇ ਕਿਸੇ ਸੰਭਾਵੀ ਸਬੂਤ ਜਾਂ ਦਸਤਾਵੇਜ਼ਾਂ ਬਾਰੇ ਵੀ ਕੋਈ ਵੇਰਵਾ ਨਹੀਂ ਦਿੱਤਾ ਗਿਆ।
ਫਿਲਹਾਲ NCB ਦੀ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ। ਜਾਂਚ ਏਜੰਸੀ ਵੱਲੋਂ ਕੋਈ ਬਿਆਨ ਸਾਹਮਣੇ ਆਉਣ ਤੋਂ ਬਾਅਦ ਹੀ ਛਾਪੇ ਦੇ ਮਕਸਦ ਅਤੇ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੀ ਭੂਮਿਕਾ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।