ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਿਹਤ ਸੁਵਿਧਾ ਨੂੰ ਬਿਹਤਰ ਬਣਾਉਣ ਲਈ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਪੰਜਾਬ ‘ਚ ਦੇਸ਼ ਦਾ ਪਹਿਲਾ ਐਸਾ ਏ.ਆਈ. ਯੁਕਤ ਜੰਤਰ ਲਾਂਚ ਕੀਤਾ ਜਾ ਰਿਹਾ ਹੈ ਜਿਸ ਰਾਹੀਂ ਛਾਤੀ ਕੈਂਸਰ, ਸਰਵਾਈਕਲ ਕੈਂਸਰ ਅਤੇ ਅੱਖਾਂ ਦੀਆਂ ਖ਼ਾਮੀਆਂ ਦੀ ਸਕਰੀਨਿੰਗ ਕੀਤੀ ਜਾਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਮਿਊਂਸੀਪਲ ਭਵਨ ਵਿਖੇ ਇਸ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ।
ਹਰ ਰੋਜ਼ ਸੈਂਕੜੇ ਲੋਕਾਂ ਦੀ ਹੋਵੇਗੀ ਜਾਂਚ
ਸਰਕਾਰ ਨੇ ਦੱਸਿਆ ਹੈ ਕਿ ਇਸ ਨਵੇਂ ਜੰਤਰ ਦੀ ਮਦਦ ਨਾਲ ਹਰ ਰੋਜ਼ 600 ਅੱਖਾਂ ਦੀ ਜਾਂਚ ਅਤੇ 300 ਛਾਤੀ ਤੇ ਸਰਵਾਈਕਲ ਕੈਂਸਰ ਸਕਰੀਨਿੰਗ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਹ ਕਦਮ ਨਾ ਸਿਰਫ਼ ਸ਼ੁਰੂਆਤੀ ਪੱਧਰ ‘ਤੇ ਬਿਮਾਰੀਆਂ ਦੀ ਪਛਾਣ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ, ਸਗੋਂ ਸੂਬੇ ਦੇ ਸਿਹਤ ਖੇਤਰ ਲਈ ਇਕ ਨਵੀਂ ਦਿਸ਼ਾ ਵੀ ਤੈਅ ਕਰੇਗਾ।