ਚੰਡੀਗੜ੍ਹ :- ਪੰਜਾਬ ਸਰਕਾਰ ਨੇ ਹੁਣ ਪੰਚਾਂ ਤੇ ਸਰਪੰਚਾਂ ਲਈ ਨਵਾਂ ਨਿਯਮ ਲਾਗੂ ਕੀਤਾ ਹੈ ਕਿ ਉਹ ਵਿਦੇਸ਼ ਜਾਣ ਤੋਂ ਪਹਿਲਾਂ ਇਜਾਜ਼ਤ ਲੈਣਗੇ। ਸਰਕਾਰੀ ਮੁਲਾਜ਼ਮਾਂ ਵਾਂਗ ਹੀ ਉਹਨਾਂ ਨੂੰ ‘ਐਕਸ ਇੰਡੀਆ ਲੀਵ’ ਲਈ ਅਰਜ਼ੀ ਦੇਣੀ ਪਵੇਗੀ।
ਮਾਨ ਸਰਕਾਰ ਨੇ ਕੜਾ ਕੀਤਾ ਪੇਂਡੂ ਪ੍ਰਸ਼ਾਸਨ ‘ਤੇ ਨਿਯਮ
ਸਰਕਾਰ ਦਾ ਮੰਨਣਾ ਹੈ ਕਿ ਕਈ ਚੁਣੇ ਪ੍ਰਤੀਨਿਧੀ ਵਿਦੇਸ਼ ਜਾਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਪੇਂਡੂ ਵਿਕਾਸ ਵਿਭਾਗ ਨੇ ਇਸ ਸਬੰਧੀ ਹੁਕਮ ਵਧੀਕ ਡਿਪਟੀ ਕਮਿਸ਼ਨਰਾਂ ਤੇ ਪੰਚਾਇਤ ਅਧਿਕਾਰੀਆਂ ਨੂੰ ਭੇਜੇ ਹਨ।

