ਪਟਿਆਲਾ :- ਪੰਜਾਬ ਵਿੱਚ ਸਕੂਲਾਂ ਅਤੇ ਸਰਕਾਰੀ ਥਾਵਾਂ ਨੂੰ ਮਿਲ ਰਹੀਆਂ ਧਮਕੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲੇ ‘ਚ ਪਟਿਆਲਾ ਦੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਕੂਲ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਸਕੂਲਾਂ ਅਤੇ ਦਫ਼ਤਰਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਬੀਤੇ ਦਿਨ ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਧਮਾਕੇ ਦੀ ਘਟਨਾ ਵੀ ਚਿੰਤਾ ਵਧਾ ਰਹੀ ਹੈ।

