ਜਲੰਧਰ :- ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਨਵੀਂ ਭਰਤੀ ਪੁਲਿਸ ਜਵਾਨਾਂ ਦੀ ਪਾਸਿੰਗ ਆਊਟ ਪਰੇਡ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤੀ ਗਈ। ਸਮਾਰੋਹ ਵਿੱਚ ਭਗਵੰਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ‘ਤੇ ਗੌਰਵ ਯਾਦਵ ਵੀ ਮੌਜੂਦ ਰਹੇ। ਮੁੱਖ ਮੰਤਰੀ ਦੇ ਲਗਾਤਾਰ ਦੌਰੇ ਦਰਸਾਉਂਦੇ ਹਨ ਕਿ ਦੋਆਬਾ ਖੇਤਰ ਵਿੱਚ ਵਿਕਾਸ ਅਤੇ ਕਾਨੂੰਨ-ਵਿਵਸਥਾ ਸਰਕਾਰ ਦੀ ਪ੍ਰਾਥਮਿਕਤਾ ਵਿੱਚ ਸ਼ਾਮਲ ਹਨ।

