ਮਿਲੀ ਜਾਣਕਾਰੀ ਅਨੁਸਾਰ, ਅਣਪਛਾਤੇ ਬਦਮਾਸ਼ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਚਿੱਟੇ ਰੰਗ ਦੀ ਮਹਿੰਦਰਾ XUV500 ਲੈ ਕੇ ਜੰਮੂ-ਕਸ਼ਮੀਰ ਦੇ ਕਠੂਆ ਵੱਲ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਮਗਰੋਂ ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਸ ਨੂੰ ਚੌਕਸ ਕਰ ਦਿੱਤਾ ਗਿਆ ਹੈ। ਅੰਤਰਰਾਜੀ ਸਰਹੱਦ ਅਤੇ ਨੈਸ਼ਨਲ ਹਾਈਵੇ ’ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜੰਮੂ ਪੀਸੀਆਰ ਵੱਲੋਂ ਜਾਰੀ ਕੀਤੀ ਗਈ ਅਤਿ ਜ਼ਰੂਰੀ ਚਿਤਾਵਨੀ ਮੁਤਾਬਕ, ਲੁੱਟੀ ਗਈ ਮਹਿੰਦਰਾ XUV500 ਬਮਿਆਲ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਹੈ। ਗੱਡੀ ਦਾ ਰਜਿਸਟ੍ਰੇਸ਼ਨ ਨੰਬਰ PB35AA-9902 ਦੱਸਿਆ ਗਿਆ ਹੈ।
ਥਾਣਾ ਸੁਜਾਨਪੁਰ ਦੇ ਮੁਖੀ ਅਰੁਣ ਸ਼ਰਮਾ ਨੇ ਕਾਰ ਲੁੱਟਣ ਦੀ ਘਟਨਾ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਡਰਾਈਵਰ ਦੀ ਸੁਰੱਖਿਅਤ ਬਰਾਮਦਗੀ ਅਤੇ ਮੁਲਜ਼ਮਾਂ ਬਾਰੇ ਹੋਰ ਵੇਰਵੇ ਸਾਹਮਣੇ ਨਹੀਂ ਆਏ ਹਨ।