ਹੱਥ-ਪੈਰ ਫੜ ਕੇ ਪਰਨਾ ਪਾ ਕੇ ਗਲਾ ਘੁੱਟਣ ਦਾ ਦੋਸ਼
ਕੁਲਵਿੰਦਰ ਸਿੰਘ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ, 16 ਨਵੰਬਰ ਨੂੰ ਕਤਲ ਦੀ ਯੋਜਨਾ ਬਣਾਈ ਗਈ ਸੀ। ਦੋਸ਼ ਹੈ ਕਿ ਕੁਲਦੀਪ ਸਿੰਘ ਉਰਫ਼ ਕਾਲੂ ਨੇ ਪਰਨਾ ਰਵੀਨ ਦੇ ਗਲੇ ਵਿੱਚ ਪਾ ਕੇ ਉਸ ਦਾ ਗਲਾ ਘੁੱਟ ਦਿੱਤਾ। ਇਸ ਦੌਰਾਨ ਕੁਲਦੀਪ ਦੇ ਪਿਤਾ ਸੁਖਵੰਤ ਸਿੰਘ ਅਤੇ ਭਰਾ ਭੁਪਿੰਦਰ ਸਿੰਘ ਨੇ ਰਵੀਨ ਦੇ ਹੱਥ ਫੜੇ ਹੋਏ ਸਨ, ਜਦਕਿ ਉਨ੍ਹਾਂ ਨਾਲ ਮੌਜੂਦ ਦੋ ਹੋਰ ਵਿਅਕਤੀਆਂ ਨੇ ਉਸ ਦੇ ਪੈਰ ਫੜੇ ਹੋਏ ਸਨ।
ਪੰਜ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ
ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਕੁਲਦੀਪ ਸਿੰਘ ਉਰਫ਼ ਕਾਲੂ, ਉਸ ਦੇ ਪਿਤਾ ਸੁਖਵੰਤ ਸਿੰਘ, ਭਰਾ ਭੁਪਿੰਦਰ ਸਿੰਘ ਅਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਪੁਲਸ ਨੇ ਹੁਣ ਤੱਕ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਗ੍ਰਿਫ਼ਤਾਰ ਮੁਲਜ਼ਮ ਦਾ ਪੰਜ ਦਿਨ ਦਾ ਪੁਲਸ ਰਿਮਾਂਡ
ਐਸ.ਪੀ. ਹੈੱਡਕੁਆਰਟਰ ਰਾਜੇਸ਼ ਛਿੱਬਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਦਾ ਪੰਜ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।