ਚੰਡੀਗੜ੍ਹ :- ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਅੱਜ ਪਟਿਆਲਾ ਸੈਸ਼ਨ ਕੋਰਟ ਵਿੱਚ ਜ਼ਮਾਨਤ ਅਰਜ਼ੀ ਦੀ ਸੁਣਵਾਈ ਹੋਈ। ਉਨ੍ਹਾਂ ਨੂੰ ਹਲਕਾ ਸਨੌਰ ਦੇ ਸਰੀਰਕ ਸ਼ੋਸ਼ਣ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੋਮਵਾਰ ਨੂੰ ਕੋਈ ਫੈਸਲਾ ਨਹੀਂ ਹੋ ਸਕਿਆ ਅਤੇ ਅਗਲੀ ਸੁਣਵਾਈ 1 ਅਕਤੂਬਰ ਤੈਅ ਕੀਤੀ ਗਈ ਹੈ।
ਸਾਥੀਆਂ ਨੂੰ ਮਿਲੀ ਜ਼ਮਾਨਤ
ਥਾਣਾ ਸਿਵਲ ਲਾਈਨ ਦੇ ਮਾਮਲੇ ਵਿੱਚ ਹਰਮੀਤ ਸਿੰਘ ਦੇ ਸਾਥੀਆਂ ਖਿਲਾਫ ਦਰਜ ਕੇਸ ਵਿੱਚ 13 ਲੋਕਾਂ ਨੂੰ ਪਟਿਆਲਾ ਅਦਾਲਤ ਨੇ ਜ਼ਮਾਨਤ ਦਿੱਤੀ ਹੈ। ਪੁਲਿਸ ਨੇ ਇਹਨਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਸੀ। ਇਸਦੇ ਇਲਾਵਾ ਤਿੰਨ ਹੋਰ ਵਿਅਕਤੀਆਂ ਨੇ ਹਾਈਕੋਰਟ ਤੋਂ ਪੇਸ਼ਗੀ ਜ਼ਮਾਨਤ ਹਾਸਲ ਕੀਤੀ ਹੈ।
ਪੁੱਤਰ ਜਸ਼ਨਦੀਪ ਸਿੰਘ ਦਾ ਹਾਲ
ਹਰਮੀਤ ਸਿੰਘ ਪਠਾਨਮਾਜਰਾ ਦੇ ਮਦਦਗਾਰਾਂ ਖਿਲਾਫ ਦਰਜ ਪਰਚਿਆਂ ਵਿੱਚ ਉਨ੍ਹਾਂ ਦਾ ਪੁੱਤਰ ਜਸ਼ਨਦੀਪ ਸਿੰਘ ਵੀ ਨਾਮਜ਼ਦ ਹੈ, ਪਰ ਉਸ ਦੀ ਗ੍ਰਿਫਤਾਰੀ ਨਹੀਂ ਹੋਈ ਅਤੇ ਨਾ ਹੀ ਉਸਨੇ ਅੱਜ ਜ਼ਮਾਨਤ ਅਰਜ਼ੀ ਦਾਖਲ ਕੀਤੀ।