ਅਨੰਦਪੁਰ ਸਾਹਿਬ :- ਸੂਤਰਾਂ ਮੁਤਾਬਿਕ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਕਰ ਸਕਦੀ ਹੈ। ਇਸ ਤਹਿਤ ਸਰਕਾਰ ਨੇ ਸਬੰਧਤ ਵਿਭਾਗਾਂ ਨੂੰ ਆਲੇ-ਦੁਆਲੇ ਦੇ ਖੇਤਰਾਂ ਦੀ ਪਛਾਣ ਕਰਨ ਲਈ ਕਿਹਾ ਹੈ ਜੋ ਨਵੇਂ ਜ਼ਿਲ੍ਹੇ ਵਿੱਚ ਸ਼ਾਮਲ ਕੀਤੇ ਜਾ ਸਕਦੇ ਹਨ।