ਟਾਂਡਾ :- ਵੀਰਵਾਰ ਸਵੇਰੇ ਕਰੀਬ 11 ਵਜੇ ਟਾਂਡਾ ਇਲਾਕੇ ਵਿੱਚ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਘੁੱਸ ਕੇ ਗੋਲੀਆਂ ਚਲਾਈਆਂ। ਹਮਲੇ ਵਿੱਚ ਨੌਜਵਾਨ ਪ੍ਰਾਪਰਟੀ ਡੀਲਰ ਸੰਦੀਪ ਸੈਣੀ ਪੁੱਤਰ ਜੋਗਿੰਦਰ ਸਿੰਘ, ਵਾਸੀ ਉੜਮੁੜ, ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਮੌਜੂਦ ਨੇੜਲੇ ਦੁਕਾਨਦਾਰਾਂ ਨੇ ਤੁਰੰਤ ਉਸ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਦੇਖਦੇ ਹੋਏ ਹੁਸ਼ਿਆਰਪੁਰ ਰੈਫਰ ਕਰ ਦਿੱਤਾ।
ਮੋਟਰਸਾਈਕਲ ‘ਤੇ ਆਏ ਸਨ ਹਮਲਾਵਰ
ਘਟਨਾ ਸਮੇਂ ਸੰਦੀਪ ਸੈਣੀ ਦਫ਼ਤਰ ਵਿੱਚ ਇਕੱਲੇ ਮੌਜੂਦ ਸੀ। ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਵਾਰਦਾਤ ਤੋਂ ਪਹਿਲਾਂ ਆਪਣੀ ਗੱਡੀ ਦੂਰ ਖੜ੍ਹੀ ਕਰ ਦਿੱਤੀ। ਗੋਲੀਆਂ ਮਾਰਨ ਤੋਂ ਬਾਅਦ ਦੋਵੇਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦਿਆਂ ਹੀ ਟਾਂਡਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।